ਸ੍ਰੀਨਗਰ, 12 ਜੂਨ
ਅੱਜ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਕਸਬੇ ਵਿੱਚ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ, ਜਿਸ ਕਾਰਨ ਦੋ ਪੁਲੀਸ ਜਵਾਨ ਤੇ ਤਿੰਨ ਆਮ ਨਾਗਰਿਕ ਮਾਰੇ ਗਏ। ਵਾਰਦਾਤ ਵਿੱਚ ਤਿੰਨ ਜਣੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਦੋ ਪੁਲੀਸ ਮੁਲਾਜ਼ਮਾਂ ਦੀ ਹਾਲਤ ਗੰਭੀਰ ਹੈ।ਅਤਿਵਾਦੀਆਂ ਨੇ ਸੋਪੋਰ ਦੇ ਮੇਨ ਚੌਕ ਵਿੱਚ ਦੁਪਹਿਰੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਅਤੇ ਪੁਲੀਸ ਦੀ ਸਾਂਝੀ ਪਾਰਟੀ ’ਤੇ ਗੋਲੀਬਾਰੀ ਕੀਤੀ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।