ਸੰਜੀਵ ਹਾਂਡਾ
ਫ਼ਿਰੋਜ਼ਪੁਰ, 5 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਫਿਰੋਜ਼ਪੁਰ ਰੈਲੀ ’ਤੇ ਮੀਂਹ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਮੀਂਹ ਕਾਰਨ ਪੰਡਾਲ ਵਿੱਚ ਦਸ ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ। ਦੂਜੇ ਪਾਸੇ ਰਹੀ ਕਸਰ ਕਿਸਾਨਾਂ ਨੇ ਪੂਰੀ ਕਰ ਦਿੱਤੀ ਹੈ। ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰਾਹ ਵਿੱਚ ਰੋਕ ਲਿਆ। ਕਿਸਾਨ ਆਗੂਆਂ ਨੇ ਕਈ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਅਸਫ਼ਲ ਕਰਨ ਦਾ ਐਲਾਨ ਕਰ ਦਿੱਤਾ ਸੀ।