ਪੱਤਰ ਪ੍ਰੇਰਕ
ਤਰਨ ਤਾਰਨ, 18 ਅਗਸਤ
‘ਦਿ ਰੈਵੇਨਿਊ ਪਟਵਾਰ ਯੂਨੀਅਨ, ਪੰਜਾਬ’ ਦੀ ਸਥਾਨਕ ਜ਼ਿਲ੍ਹਾ ਇਕਾਈ ਦੇ ਝੰਡੇ ਹੇਠ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ। ਉਨ੍ਹਾਂ ਸਰਕਾਰ ਨੂੰ ਪਟਵਾਰੀਆਂ ਦੀਆਂ ਮੰਗਾਂ ਦਾ ਨਬਿੇੜਾ ਨਾ ਕਰਨ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ|
ਜਥੇਬੰਦੀ ਨੇ ਡਿਪਟੀ ਕਮਿਸ਼ਨਰ ਮਨੀਸ਼ ਕੁਮਾਰ ਨੂੰ ਸਰਕਾਰ ਦੇ ਨਾਂ ਤੇ ਮੰਗ ਪੱਤਰ ਦਿੱਤਾ| ਧਰਨਾਕਾਰੀਆਂ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਸੂਬਾ ਆਗੂ ਸੁਖਪ੍ਰੀਤ ਸਿੰਘ ਪੰਨੂੰ, ਸੁਰਿੰਦਰ ਸਿੰਘ ਦਿਓਲ, ਤੇਜਿੰਦਰ ਸਿੰਘ ਨੰਗਲ, ਰਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਰਵਿੰਦਰਪਾਲ ਸਿੰਘ ਤੇ ਸਾਹਬਬਿੀਰ ਸਿੰਘ ਨੇ ਸੰਬੋਧਨ ਕੀਤਾ| ਬੁਲਾਰਿਆਂ ਸਰਕਾਰ ਵੱਲੋਂ ਵਿਭਾਗ ਅੰਦਰ ਪਟਵਾਰੀਆਂ ਦੀਆਂ 1056 ਅਸਾਮੀਆਂ ਘਟਾ ਦੇਣ ਦੀ ਨਿਖੇਧੀ ਕੀਤੀ| ਆਗੂਆਂ ਘਟਾਈਆਂ ਅਸਾਮੀਆਂ ਦਾ ਪੱਤਰ ਵਾਪਸ ਨਾ ਲੈਣ ’ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ|