ਚੰਡੀਗੜ੍ਹ, 31 ਅਕਤੂਬਰ
ਹਰਿਆਣਾ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਅਧੀਨ ਆਉਂਦੇ 14 ਜ਼ਿਲ੍ਹਿਆਂ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਇਨ੍ਹਾਂ ਵਜਾਉਣ ’ਤੇ ਤੁਰੰਤ ਪੂਰਨ ਪਾਬੰਦੀ ਲਗਾ ਦਿੱਤੀ ਹੈ। ਸਰਕਾਰੀ ਹੁਕਮ ‘ਚ ਕਿਹਾ ਗਿਆ ਹੈ ਕਿ ਭਿਵਾਨੀ, ਚਰਖੀ ਦਾਦਰੀ, ਫਰੀਦਾਬਾਦ, ਗੁਰੂਗ੍ਰਾਮ, ਝੱਜਰ, ਜੀਂਦ, ਕਰਨਾਲ, ਮਹਿੰਦਰਗੜ੍ਹ, ਨੂਹ, ਪਲਵਲ, ਪਾਣੀਪਤ, ਰੇਵਾੜੀ, ਰੋਹਤਕ ਅਤੇ ਸੋਨੀਪਤ ‘ਚ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਹੋਵੇਗੀ।