ਗੁਰਿੰਦਰ ਸਿੰਘ
ਲੁਧਿਆਣਾ, 11 ਸਤੰਬਰ
ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੈਪਟਨ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਜਨਤਾ ਵਿੱਚ ਨੰਗਾ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ 13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੁਰਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਨੇ 13 ਨੁਕਾਤੀ ਪ੍ਰੋਗਰਾਮ ਐਲਾਨਿਆ ਹੈ, ਜਿਸ ਦਾ ਅਕਾਲੀ-ਬਸਪਾ ਸਰਕਾਰ ਬਣਨ ’ਤੇ ਜਨਤਾ ਨੂੰ ਫ਼ਾਇਦਾ ਮਿਲੇਗਾ।
ਇਸ ਮੌਕੇ ਹਰੀਸ਼ ਰਾਏ ਢਾਂਡਾ, ਪ੍ਰਧਾਨ ਪ੍ਰਿਤਪਾਲ ਸਿੰਘ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਗੁਰਮੀਤ ਸਿੰਘ ਕੁਲਾਰ, ਹਰਭਜਨ ਸਿੰਘ ਡੰਗ, ਵਿਜੈ ਦਾਨਵ, ਸੁਰਿੰਦਰ ਕੌਰ ਦਿਆਲ, ਮਨਪ੍ਰੀਤ ਸਿੰਘ ਮੰਨਾ ਅਤੇ ਕਮਲਜੀਤ ਸਿੰਘ ਨਿੱਕੂ ਗਰੇਵਾਲ ਵੀ ਹਾਜ਼ਰ ਸਨ।