ਅਮਲੋਹ: ਪੰਜਾਬ ਦੇ ਖੇਤੀ-ਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਨੇ ਹਲਕੇ ਦੇ ਪਿੰਡ ਬੈਣੀ ਜ਼ੇਰ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਬੈਣੀ ਜ਼ੇਰ ਵਿੱਚ ਲਾਇਟਾਂ ਦਾ ਕੰਮ, ਸਮਸ਼ਾਨਘਾਟ ਦਾ ਰਸਤਾ, ਲੋਕਾਂ ਦੇ ਬੈਠਣ ਲਈ ਬੈਂਚ, ਗਲੀਆਂ ਵਿੱਚ ਇੰਟਰਲੌਕਿੰਗ ਟਾਇਲਾਂ ਆਦਿ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਡਾ. ਕਰਨੈਲ ਸਿੰਘ, ਨਿੱਜੀ ਸਕੱਤਰ ਰਾਮ ਕ੍ਰਿਸ਼ਨ ਭੱਲਾ, ਬਲਾਕ ਸਮਿਤੀ ਮੈਂਬਰ ਬਲਵੀਰ ਸਿੰਘ ਮਿੰਟੂ, ਦਿਲਬਾਗ ਸਿੰਘ ਭਾਂਬਰੀ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਹੈਪੀ ਸੂਦ, ਮੀਡੀਆ ਇੰਚਾਰਜ ਸ਼ਰਨ ਭੱਟੀ ਤੇ ਦਫ਼ਤਰ ਸਕੱਤਰ ਮਨਿੰਦਰਜੀਤ ਸਿੰਘ ਮਿੰਟਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ