ਨਵੀਂ ਦਿੱਲੀ, 1 ਫਰਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਦਿੱਤਾ ਅਤੇ ਕਿਹਾ ਕਿ ਇਹ ਹੱਬ ਅਤੇ ਸਪੋਕ ਮਾਡਲ ਦੇ ਆਧਾਰ ‘ਤੇ ਬਣਾਈ ਜਾਵੇਗੀ। ਸੰਸਦ ਵਿੱਚ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕਰਦੇ ਹੋਏ ਸੀਤਾਰਮਨ ਨੇ ਕਿਹਾ ਕਿ ਸਰਕਾਰ ਕੋਵਿਡ-19 ਮਹਾਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਰਸਮੀ ਸਿੱਖਿਆ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਕੂਲੀ ਬੱਚਿਆਂ ਨੂੰ ਪੂਰਕ ਸਿੱਖਿਆ ਪ੍ਰਦਾਨ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਇਸ ਦੇ ਲਈ ‘ਵਨ ਕਲਾਸ-ਵਨ ਟੀਵੀ ਚੈਨਲ’ ਦੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ।