ਪੱਤਰ ਪ੍ਰੇਰਕ
ਮਹਿਲ ਕਲਾਂ, 10 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਗਰੇਵਾਲ ਵੱਲੋਂ ਇੱਕ ਨਿੱਜੀ ਚੈਨਲ ਦੀ ਮਹਿਲਾ ਪੱਤਰਕਾਰ ਖ਼ਿਲਾਫ਼ ਵਰਤੀ ਗਈ ਘਟੀਆਂ ਸ਼ਬਦਾਵਲੀ ਦੇ ਰੋਸ ਵਜੋਂ ਅੱਜ ਮਹਿਲ ਕਲਾਂ ਦੇ ਪੱਤਰਕਾਰ ਭਾਈਚਾਰੇ ਵੱਲੋਂ ਸਥਾਨਕ ਬੱਸ ਅੱਡੇ ਅੱਗੇ ਹਰਜੀਤ ਗਰੇਵਾਲ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ, ਅਵਤਾਰ ਸਿੰਘ ਅਣਖੀ,ਜਸਵੀਰ ਵਜੀਦਕੇ, ਮਿੱਠੂ ਮੁਹੰਮਦ ਮਹਿਲ ਕਲਾਂ, ਜਸਵੰਤ ਸਿੰਘ ਲਾਲੀ, ਹਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਵਜੀਦਕੇ ਆਦਿ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਗਰੇਵਾਲ ਨੂੰ ਆਪਣੀ ਗਲਤੀ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਗਰੇਵਾਲ ਸੁਰਖੀਆਂ ਵਿੱਚ ਰਹਿਣ ਲਈ ਇਸ ਤਰ੍ਹਾਂ ਦੀ ਗਲਤ ਬਿਆਨਬਾਜ਼ੀ ਕਰ ਰਿਹਾ ਹੈ। ਇਸ ਮੌਕੇ ਸਮੂਹ ਪੱਤਰਕਾਰ ਹਾਜ਼ਰ ਸਨ।