ਚੰਡੀਗੜ੍ਹ, 16 ਜੁਲਾਈ
ਪੰਜਾਬ ਅਤੇ ਹਰਿਆਣਾ ਦੇ ਹੜ੍ਹ ਦੀ ਮਾਰ ਹੇਠ ਆਏ ਕਈ ਖੇਤਰਾਂ ਵਿੱਚ ਪਾਣੀ ਘੱਟ ਹੋਣ ਤੋਂ ਬਾਅਦ ਬਿਜਲੀ ਦੀ ਬਹਾਲੀ ਤੇ ਨਿਯਮਤ ਪੀਣ ਵਾਲੇ ਪਾਣੀ ਦੀ ਸਪਲਾਈ ਦੇਣ ਅਤੇ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਮੁਰੰਮਤ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਵੀ ਪੰਜਾਬ ਦੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਸਮੇਤ ਕਈ ਥਾਵਾਂ ’ਤੇ ਰਾਹਤ ਕਾਰਜ ਜਾਰੀ ਹਨ ਅਤੇ ਘੱਗਰ ਨਾਲ ਟੁੱਟੇ ਬੰਨ੍ਹਾਂ ਨੂੰ ਪੂਰਨ ਦੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਹਫ਼ਤੇ ਪਏ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ ਅਤੇ ਰਿਹਾਇਸ਼ੀ ਅਤੇ ਵਾਹੀਯੋਗ ਜ਼ਮੀਨਾਂ ਦੇ ਵੱਡੇ ਹਿੱਸੇ ਹੜ੍ਹ ਦੀ ਮਾਰ ਹੇਠ ਆ ਗਏ ਹਨ। ਪੀਟੀਆਈ