ਹਰਦੀਪ ਸਿੰਘ ਸੋਢੀ
ਧੂਰੀ, 19 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 170ਵੇਂ ਦਿਨ ਜਾਰੀ ਰਿਹਾ। ਆਗੂਆਂ ਨੇ ਕਿਹਾ 26 ਮਾਰਚ ਨੂੰ ਭਾਰਤ ਬੰਦ ਨੂੰ ਕਾਮਯਾਬ ਕੀਤਾ ਜਾਵੇਗਾ। ਇਸ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਤੇ ਹਰ ਵਰਗ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ,ਹਰਯੀਤ ਸਿੰਘ, ਜਸਪਾਲ ਸਿੰਘ ਪੇਧਨੀ,ਗੁਰੀ ਮਾਨ, ,ਬਾਬੂ ਸਿੰਘ ਮੂਲੋਵਾਲ ਹਾਜ਼ਰ ਸਨ।