ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 16 ਅਗਸਤ
‘‘ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਨੰਬਰਦਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦੇ ਨਾਲ ਨਾਲ ਨੰਬਰਦਾਰਾਂ ਦੀਆਂ ਹੋਰ ਮੰਗਾਂ ਵੀ ਬਿਨਾਂ ਦੇਰੀ ਕੀਤੇ ਪੂਰਾ ਕਰੇ।’’ ਇਹ ਪ੍ਰਗਟਾਵਾ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸਿੰਘ ਗਾਲਬਿ ਤੇ ਪਰਵਿੰਦਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀਆਂ ਆਸਾਂ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਤੋਂ ਹਨ। ਜੇਕਰ ‘ਆਪ’ ਸਰਕਾਰ ਵੀ ਮੰਗਾਂ ਮੰਨਣ ਤੋਂ ਇਨਕਾਰੀ ਹੋਈ ਤਾਂ ਸੰਘਰਸ ਤੇਜ਼ ਕੀਤਾ ਜਾਵੇਗਾ।