ਪੱਤਰ ਪ੍ਰੇਰਕ
ਸੰਗਰੂਰ, 8 ਨਵੰਬਰ
ਭਾਖੜਾ ਬਿਆਸ ਐਂਪਲਾਈਜ਼ ਯੂਨੀਅਨ ਏਟਕ ਐਫੀ ਬ੍ਰਾਂਚ ਸੰਗਰੂਰ ਪਟਿਆਲਾ ਅਤੇ ਬਰਨਾਲਾ ਵੱਲੋਂ ਬੀਤੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਉਪ-ਮੰਡਲ ਦਫ਼ਤਰ ਸਾਹਮਣੇ ਗੇਟ ਰੈਲੀ ਕੀਤੀ ਗਈ ਸੀ। ਇਸ ਸਮੇਂ ਯੂਨੀਅਨ ਆਗੂਆਂ ਵੱਲੋਂ ਉਲੀਕੇ ਸੰਘਰਸ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਮੌਕੇ ਆਗੂਆਂ ਨੇ 2 ਦਸੰਬਰ ਨੂੰ ਮੰਡਲ ਦਫ਼ਤਰ ਬੀ.ਬੀ.ਐਮ.ਬੀ.400 ਦੇ ਵੀ.ਟੀ.ਐਲ. ਧੂਲਕੋਟ ਅੰਬਾਲਾ ਸਾਹਮਣੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ।
ਸੰਗਰੂਰ ਉਪ-ਕੇਂਦਰ ਬੀ.ਬੀ.ਐਮ.ਬੀ. ਵਿਚ ਹੋਈ ਯੂਨੀਅਨ ਦੀ ਮੀਟਿੰਗ ਦੌਰਾਨ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਸੰਘਰਸ਼ ਦੀ ਚਿਤਾਵਨੀ ਤੋਂ ਬਾਅਦ ਮੈਨੇਜਮੈਂਟ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਤੇ ਕਰਮਚਾਰੀਆਂ ਦੀ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।