ਪੱਤਰ ਪ੍ਰੇਰਕ
ਤਲਵੰਡੀ ਸਾਬੋ, 9 ਸਤੰਬਰ
ਕਾਫੀ ਸਮਾਂ ਪਹਿਲਾਂ ਪਿੰਡ ਜਗ੍ਹਾ ਰਾਮ ਤੀਰਥ ਦੇ ਗਰੀਬਾਂ ਨੂੰ ਘਰ ਬਣਾਉਣ ਲਈ ਅਲਾਟ ਹੋਈ ਜਗ੍ਹਾ ਨਾ ਮਿਲਣ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਪ੍ਰਭਦਿਆਲ ਨੇ ਅੱਜ ਪਿੰਡ ਦਾ ਦੌਰਾ ਕਰਕੇ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਸੰਨ 1978 ਵਿੱਚ ਪੰਚਾਇਤ ਨੇ ਪਿੰਡ ਦੇ ਛੱਪੜ ਵਾਲੀ ਜ਼ਮੀਨ ਪਿੰਡ ਦੇ 78 ਗਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਉਨ੍ਹਾਂ ਦੇ ਨਾਮ ਅਲਾਟ ਕਰ ਦਿੱਤੀ ਸੀ। ਲੇਕਿਨ ਅੱਜ ਤੱਕ ਵੀ ਉਹ ਅਲਾਟ ਕੀਤੀ ਜਗ੍ਹਾ ਉਕਤ ਪਿੰਡ ਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮੁਹੱਈਆ ਨਹੀਂ ਕਰਵਾਈ ਗਈ। ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਪ੍ਰਭਦਿਆਲ ਨੇ ਪਿੰਡ ਜਗ੍ਹਾ ਰਾਮ ਤੀਰਥ ਦਾ ਦੌਰਾ ਕਰਕੇ ਪਿੰਡ ਵਾਸੀਆਂ ਕੋਲੋਂ ਇਸ ਅਲਾਟ ਕੀਤੀ ਜ਼ਮੀਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।