ਸੰਯੁਕਤ ਰਾਸ਼ਟਰ, 14 ਅਪਰੈਲ
ਸੰਯੁਕਤ ਰਾਸ਼ਟਰ ਦੀ ਟਾਸਕ ਫੋਰਸ ਨੇ ਇੱਕ ਨਵੀਂ ਰਿਪੋਰਟ ’ਚ ਚਿਤਾਵਨੀ ਦਿੱਤੀ ਹੈ ਕਿ ਯੂਕਰੇਨ ’ਤੇ ਰੂਸ ਦੇ ਹਮਲੇ ਸ਼ੁਰੂ ਹੋਣ ਮਗਰੋਂ ਜੰਗ ਨੇ ਕਈ ਵਿਕਾਸਸ਼ੀਲ ਮੁਲਕਾਂ ਲਈ ਤਬਾਹੀ ਦਾ ਖਤਰਾ ਪੈਦਾ ਕਰ ਦਿੱਤਾ ਹੈ। ਇਹ ਦੇਸ਼ ਪਹਿਲਾਂ ਹੀ ਖੁਰਾਕੀ ਵਸਤਾਂ ਤੇ ਪੈਟਰੋਲੀਅਮ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਦਾ ਸਾਹਮਣਾ ਕਰਨ ਦੇ ਨਾਲ ਨਾਲ ਔਖੇ ਵਿੱਤੀ ਹਾਲਾਤ ਨਾਲ ਜੂਝ ਰਹੇ ਹਨ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਅੰਤੋਨੀਓ ਗੁਟੇਰੇਜ਼ ਨੇ ਇੱਕ ਰਿਪੋਰਟ ਜਾਰੀ ਕੀਤੀ ਤੇ ਕਿਹਾ ਕਿ ਇਹ ਜੰਗ ਗਰੀਬ ਦੇਸ਼ਾਂ ’ਚ ਭੋਜਨ, ਤੇਲ ਤੇ ਆਰਥਿਕ ਸੰਕਟ ਨੂੰ ਹੋਰ ਡੂੰਘਾ ਕਰ ਰਹੀ ਹੈ। ਇਹ ਦੇਸ਼ ਪਹਿਲਾਂ ਹੀ ਮਹਾਮਾਰੀ, ਵਾਤਾਵਰਨ ਤਬਦੀਲੀ ਤੇ ਆਰਥਿਕ ਸੁਧਾਰਾਂ ਲਈ ਫੰਡਾਂ ਦੀ ਘਾਟ ਨਾਲ ਨਜਿੱਠਣ ਲਈ ਸੰਘਰਸ਼ ਕਰ ਰਹੇ ਹਨ। -ਪੀਟੀਆਈ