ਨਵੀਂ ਦਿੱਲੀ: ਕੇਂਦਰੀ ਸੂਚਨਾ ਕਮਿਸ਼ਨ ਨੇ ਕੈਬਨਿਟ ਸਕੱਤਰੇਤ ਨੂੰ ਸਾਬਕਾ ਕੇਂਦਰੀ ਗ੍ਰਹਿ ਸਕੱਤਰ ਅਨਿਲ ਗੋਸਵਾਮੀ ਦੇ ਅਸਤੀਫ਼ੇ ਸਬੰਧੀ ਵਿਚਾਰ-ਚਰਚਾ ਬਾਰੇ ਜਾਣਕਾਰੀ ਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਇਕ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਅੜਿੱਕਾ ਡਾਹੁਣ ਦੇ ਦੋਸ਼ਾਂ ਤੋਂ ਬਾਅਦ ਅਨਿਲ ਗੋਸਵਾਮੀ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ। ਸੀਆਈਸੀ ਦਾ ਇਹ ਫ਼ੈਸਲਾ, ਇਕ ਵੱਖਰੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਹੁਕਮਾਂ ’ਤੇ ਆਧਾਰਤ ਹੈ ਜਿਸ ਵਿੱਚ ਹਾਈ ਕੋਰਟ ਨੇ ਕਿਹਾ ਸੀ ਕਿ ਅਧਿਕਾਰੀਆਂ ਦੇ ਸਮੂਹ ਜਾਂ ਅਨੁਸ਼ਾਸਨੀ ਅਥਾਰਟੀ ਦੀ ਚਰਚਾ ਜਾਂ ਨੋਟਿੰਗ ਨੂੰ ਜੱਗ-ਜ਼ਾਹਿਰ ਨਹੀਂ ਕੀਤਾ ਜਾ ਸਕਦਾ। -ਪੀਟੀਆਈ