ਦਰਸ਼ਨ ਸਿੰਘ ਸੋਢੀ
ਮੁਹਾਲੀ, 2 ਸਤੰਬਰ
ਪੰਜਾਬ ਦੇ ਮੌਜੂਦਾ ਹਲਾਤਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆ ਜ਼ਿਲ੍ਹਾ ਮੁਹਾਲੀ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਜ਼ਿਲ੍ਹੇ ਦੇ ਮਹੱਤਵਪੂਰਨ ਪੁਆਇੰਟਾ ’ਤੇ ਐੱਸਪੀਡੀਐੱਸਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਐੱਸਐੱਚਓਇੰਚਾਰਜ ਯੂਨਿਟ ਦੀ ਅਗਵਾਈ ਹੇਠ ਕੁੱਲ 26 ਨਾਕੇ ਲਗਾਏ ਗਏ। ਇਸ ਦੌਰਾਨ 72 ਚਲਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਅਤੇ 17 ਵਾਹਨ ਜਬਤ ਕੀਤੇ ਗਏ ਹਨ। ਕੁੱਲ 963 ਸ਼ੱਕੀ ਵਿਅਕਤੀਆਂ ਤੋਂ ਪੁੱਛ ਪੜਤਾਲ ਕੀਤੀ ਗਈ। ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਵਾਪਰੀਆਂ ਘਟਨਾਵਾ ਦੇ ਮੱਦੇਨਜ਼ਰ ਜ਼ਿਲ੍ਹਾ ਦੇ ਸਾਰੇ ਧਾਰਮਿਕ ਸਥਾਨ਼ਾ ਤੇ ਸੁੱਰਖਿਆ ਪ੍ਰਬੰਧਾ ਦਾ ਜਾਇਜ਼ਾ ਵੀ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਏਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਖੁਦ 4 ਧਾਰਮਿਕ ਸਥਾਨਾ (ਗੁਰੂਦੁਆਰਾ ਸਿੰਘ ਸ਼ਹੀਦਾ ਸਾਹਿਬ, ਸੋਹਾਣਾ, ਸ੍ਰੀ ਬਦਰੀਨਾਥ ਮੰਦਿਰ, ਸੈਕਟਰ 78, ਮੁਹਾਲੀ, ਜਾਮਾ ਮਸਜਿਦ, ਫੇਸ 11, ਮੁਹਾਲੀ, ਅਤੇ ਸੀਐੱਨਆਈ ਚਰਚ, ਸੈਕਟਰ 78, ਮੁਹਾਲੀ) ਦਾ ਦੌਰਾ ਕੀਤਾ।