ਸ੍ਰੀਨਗਰ, 16 ਫਰਵਰੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਦਹਿਸ਼ਤਗਰਦਾਂ ਵੱਲੋਂ ਅੱਜ ਸੀਆਰਪੀਐੱਫ ਦੇ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ ਪਰ ਧਮਾਕੇ ਕਾਰਨ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਵੱਲੋਂ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਪੈਂਦੇ ਬਿਜਬਿਹਾੜਾ ਦੇ ਪਾਜ਼ਲਪੋਰਾ ਖੇਤਰ ’ਚ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਾਰੂਦੀ ਸੁਰੰਗ ਨਾਲ ਕੀਤੇ ਗਏ ਧਮਾਕੇ ਕਾਰਨ ਕੁਝ ਆਮ ਵਾਹਨਾਂ ਨੂੰ ਨੁਕਸਾਨ ਪੁੱਜਿਆ ਪਰ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਰਿਪੋਰਟ ਨਹੀਂ ਹੈ। ਅਧਿਕਾਰੀ ਮੁਤਾਬਕ ਧਮਾਕੇ ਮਗਰੋਂ ਸੁਰੱਖਿਆ ਬਲਾਂ ਨੇ ਹਵਾ ਵਿੱਚ ਕੁਝ ਗੋਲੀਆਂ ਵੀ ਚਲਾਈਆਂ ਅਤੇ ਇਲਾਕੇ ਦੇ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। -ਪੀਟੀਆਈ