ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਨਵੰਬਰ
ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਸਤਿੰਦਰ ਜੈਨ ਵੱਲੋਂ ਆਰਜ਼ੀ ਜੇਲ੍ਹਾਂ ਲਈ ਸਟੇਡੀਅਮ ਦੇਣ ਦੀ ਦਿੱਲੀ ਪੁਲੀਸ ਦੀ ਮੰਗ ਠੁਕਰਾ ਦਿੱਤੀ ਹੈ। ਸ੍ਰੀ ਜੈਨ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ ਤੇ ਇਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਣ ਨਾਲ ਮਸਲੇ ਦਾ ਹੱਲ ਨਹੀਂ ਹੋਣਾ।