ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼): ਅਖੌਤੀ ਬਾਬਾ ਆਸਾਰਾਮ ਖ਼ਿਲਾਫ਼ 2013 ਦੇ ਜਬਰ-ਜਨਾਹ ਕੇਸ ਵਿੱਚ ਪੀੜਤਾ ਦੇ ਪਰਿਵਾਰ ਦੀ ਸੁਰੱਖਿਆ ਪੁਲੀਸ ਵੱਲੋਂ ਵਧਾ ਦਿੱਤੀ ਗਈ ਹੈ। ਪੀੜਤਾ ਦੇ ਪਿਤਾ ਨੇ ਇਹ ਦਾਅਵਾ ਕੀਤਾ ਸੀ ਕਿ ਉਨ੍ਹਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਆਸਾਰਾਮ ਦੇ ਸਮਰਥਕਾਂ ਤੋਂ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਇਹ ਸੁਰੱਖਿਆ ਵਧਾਈ ਗਈ ਹੈ। ਐੱਸ.ਐੱਸ.ਪੀ. (ਸਿਟੀ) ਸ਼ਾਹਜਹਾਂਪੁਰ ਸੰਜੈ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਪਰਿਵਾਰ ਦੀ ਸੁਰੱਖਿਆ ਲਈ ਤਿੰਨ ਸਿਪਾਹੀ ਤਾਇਨਾਤ ਕੀਤੇ ਗਏ ਹਨ। -ਪੀਟੀਆਈ