ਪ੍ਰਭੂ ਦਿਆਲ
ਸਿਰਸਾ, 9 ਸਤੰਬਰ
ਹਰਿਆਣਾ ਰੋਡਵੇਜ਼ ਵਰਕਰਜ਼ ਯੂਨੀਅਨ ਨਾਲ ਸਬੰਧਤ ਕਰਮਚਾਰੀਆਂ ਨੇ ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬੱਸ ਦੇ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਕਰਦਿਆਂ ਹਾਅ ਦਾ ਨਾਅਰਾ ਮਾਰਿਆ ਹੈ। ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਨੇ ਗੇਟ ਮੀਟਿੰਗ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਹੜਤਾਲ ਦੀ ਹਮਾਇਤ ਕੀਤੀ ਹੈ। ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਤੇ ਪੰਜਾਬ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ’ਤੇ ਚੱਲ ਰਹੀਆਂ ਹਨ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਹਰਿਆਣਾ ਦੇ ਕਰਮਚਾਰੀ ਪੰਜਾਬ ਦੇ ਕਰਮਚਾਰੀਆਂ ਦੀ ਹਮਾਇਤ ਵਿੱਚ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ’ਤੇ ਰਾਮਕਰਨ, ਭਜਨ ਸਿੰਘ, ਅਸ਼ੋਕ ਕੁਮਾਰ, ਮੰਗਲ ਸਿੰਘ, ਮਦਨ, ਸੰਦੀਪ ਕੁਮਾਰ, ਸ਼ਾਮਲ ਲਾਲ ਮਾਜਰਾ, ਪ੍ਰਵੀਨ ਕੁਮਾਰ, ਸੰਜੈ ਕੁਮਾਰ ਗੁੱਜਾਰ ਮੌਜੂਦ ਸਨ।