ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 28 ਅਕਤੂਬਰ
ਕੌਂਸਲ ਆਫ ਜੂਨੀਅਰ ਇੰਜਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਜੂਨੀਅਰ ਇੰਜਨੀਅਰ ਕੇਡਰ ਦੀਆਂ ਰਹਿੰਦੀਆਂ ਮੰਗਾਂ ਪ੍ਰਤੀ ਪਾਵਰ ਮੈਨੇਜਮੈਂਟ ਦੇ ਗੈਰ ਸੰਜੀਦਾ ਰਵੱਈਏ ਵਿਰੁੱਧ 10 ਨਵੰਬਰ ਤਕ ਹੜਤਾਲ ’ਤੇ ਰਹਿਣਗੇ। ਇਸ ਸਬੰਧੀ ਜੂਨੀਅਰ ਇੰਜਨੀਅਰ ਅਸ਼ੋਕ ਕੁਮਾਰ, ਮਨੋਜ ਕੁਮਾਰ, ਕੇਵਲ ਸਿੰਘ ਅਤੇ ਨਿਰਵੈਰ ਸਿੰਘ ਨੇ ਕਿਹਾ ਕਿ ਕੇਂਦਰੀ ਵਰਕਿੰਗ ਕਮੇਟੀ ਵੱਲੋਂ ਉਲੀਕੇ ਸੰਘਰਸ਼ ਪ੍ਰੋਗਰਾਮ ਅਨੁਸਾਰ 10 ਨਵੰਬਰ ਤਕ ਸਟੋਰਾਂ ਅਤੇ ਮੀਟਰਿੰਗ ਲੈਬੋਰਟਰੀਆਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ, ਜਿਸ ਦੌਰਾਨ ਸਿਰਫ਼ ਵੰਡ ਟਰਾਂਸਫਾਰਮਰਾਂ ਨੂੰ ਬਿਜਲੀ ਸਪਲਾਈ ਹਿੱਤ ਕਢਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਜੂਨੀਅਰ ਇੰਜਨੀਅਰਜ਼ ਵੱਲੋਂ ਆਪਣੇ ਮੋਬਾਇਲ ਫੋਨਾਂ ਨੂੰ ਸ਼ਾਮ 5 ਤੋਂ ਸਵੇਰੇ 9 ਵਜੇ ਤਕ ਬੰਦ ਰੱਖਿਆ ਜਾਵੇਗਾ।