ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 13 ਅਪਰੈਲ
ਸੋਮਵਾਰ ਨੂੰ ਮੁਕਤਸਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਵਾਲੇ ਆਈਏਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਅੱਜ ਪੰਜਾਬ ਸਰਕਾਰ ਨੇ ਬਦਲ ਦਿੱਤਾ ਹੈ। ਦੱਸਣਯੋਗ ਹੈ ਕਿ ਸ੍ਰੀ ਖਹਿਰਾ ਨੂੰ ਅਜੇ ਤੱਕ ਨਵਾਂ ਅਹੁਦਾ ਨਹੀਂ ਦਿੱਤਾ ਗਿਆ। ਨਵੇਂ ਹੁਕਮਾਂ ਅਨੁਸਾਰ ਸ੍ਰੀ ਖਹਿਰਾ ਦੀ ਥਾਂ ਵਿਨੀਤ ਕੁਮਾਰ ਨੂੰ ਡੀਸੀ ਨਿਯੁਕਤ ਕੀਤਾ ਗਿਆ ਹੈ। ਸ੍ਰੀ ਖਹਿਰਾ ਨੂੰ ਮੁਕਤਸਰ ਵਿੱਚ ਮਹਿਜ਼ ਡੇਢ ਕੁ ਦਿਨ ਹੀ ਕੰਮ ਕਰਨ ਦਾ ਮੌਕਾ ਮਿਲਿਆ ਹੈ।