ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਮਈ
ਵੱਖ ਵੱਖ ਇਲਾਕਿਆਂ ਵਿੱਚ ਦੋ ਲੜਕੀਆਂ ਦੇ ਭੇਤਭਰੀ ਹਾਲਾਤ ਵਿੱਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲੀਸ ਨੂੰ ਇਸਲਾਮ ਗੰਜ ਇੰਦਰਾ ਕਲੋਨੀ ਵਾਸੀ ਜੋਤੀ ਰਾਣੀ ਨੇ ਦੱਸਿਆ ਕਿ ਉਸ ਦੀ ਲੜਕੀ ਰਿਤਿਕਾ (19) ਘਰੋਂ ਦਵਾਈ ਲੈਣ ਲਈ ਬਾਜ਼ਾਰ ਗਈ ਸੀ ਪਰ ਉਹ ਵਾਪਸ ਘਰ ਨਹੀਂ ਪਰਤੀ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਹੈ ਕਿ ਲੜਕੀ ਨੂੰ ਕਿਸੇ ਨਾਮਲੂਮ ਵਿਅਕਤੀ ਨੇ ਨਿੱਜੀ ਸਵਾਰਥ ਲਈ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ।
ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੂੰ ਸੁਰੇਸ਼ ਨਗਰ ਵਾਸੀ ਸੰਤੂ ਨੇ ਦੱਸਿਆ ਕਿ ਉਸ ਦੀ ਲੜਕੀ ਮੋਹਿਨੀ (19) ਮਾਡਲ ਟਾਊਨ ਸਥਿਤ ਕੋਮਲਦੀਪ ਕੌਰ ਦੇ ਘਰ ਵਿੱਚ ਕੰਮ ਕਰਦੀ ਹੈ। ਦੁਪਹਿਰ ਸਮੇਂ ਕੋਮਲਦੀਪ ਨੇ ਫੋਨ ਕਰਕੇ ਦੱਸਿਆ ਕਿ ਮੋਹਿਨੀ ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ ਹੈ।
ਉਨ੍ਹਾਂ ਦੱਸਿਆ ਕਿ ਲੜਕੀ ਦੀ ਕਈ ਥਾਂਵਾਂ ’ਤੇ ਭਾਲ ਕੀਤੀ ਗਈ ਪਰ ਉਸ ਬਾਰੇ ਕੁਝ ਵੀ ਪਤਾ ਨਹੀਂ ਲੱਗਿਆ। ਪੁਲੀਸ ਵੱਲੋਂ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।