ਨਵੀਂ ਦਿੱਲੀ, 8 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਜੋਅ ਬਾਇਡਨ ਅਤੇ ਉਪਰਾਸ਼ਟਰਪਤੀ ਕਮਲਾ ਹੈਰਿਸ ਨੂੰ ਵਧਾਈ ਦਿੱਤੀ। ਨਾਲ ਹੀ ਮੋਦੀ ਨੇ ਆਉਣ ਵਾਲੇ ਸਮੇਂ ਵਿੱਚ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਨਾਲ ਕੰਮ ਕਰਦਿਆਂ ਭਾਰਤ-ਅਮਰੀਕੀ ਸਬੰਧਾਂ ਨੂੰ ਬੁਲੰਦੀਆਂ ’ਤੇ ਲਿਜਾਣ ਦੀ ਉਮੀਦ ਜਤਾਈ। ਮੋਦੀ ਨੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੂੰ ਵਧਾਈ ਦਿੰਦਿਆਂ ਟਵੀਟ ਕੀਤਾ-‘ਤੁਹਾਡੀ ਸ਼ਾਨਦਾਰ ਜਿੱਤ ’ਤੇ ਵਧਾਈ ਜੋਅ ਬਾਇਡਨ। ਉਪ ਰਾਸ਼ਟਰਪਤੀ ਵਜੋਂ ਕੰਮ ਕਰਦਿਆਂ ਭਾਰਤ ਅਮਰੀਕੀ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਯੋਗਦਾਨ ਮਹੱਤਵਪੂਰਨ ਅਤੇ ਅਮੁੱਲ ਰਿਹਾ। ਮੈਂ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਹੋਰ ਮਜ਼ਬੁੂਤ ਕਰਨ ਲਈ ਇਕ ਵਾਰ ਮੁੜ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ’ ਮੋਦੀ ਸਮੇਤ ਵਿਸ਼ਵ ਦੇ ਹੋਰਨਾਂ ਮੁਲਕਾਂ ਦੇ ਆਗੂਆਂ ਨੇ ਵੀ ਜੋਅ ਬਾਇਡਨ ਨੂੰ ਵਧਾਈ ਦਿੱਤੀ ਹੈ। -ਏਜੰਸੀ