ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਦਿਵਿਆਂਗਜਨ ਵੋਟਰਾਂ ਅਤੇ ਨੌਜਵਾਨਾਂ ਦੀ 100 ਫ਼ੀਸਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਦਿਵਿਆਂਗਜਨ ਵੋਟਰਾਂ ਲਈ ਜ਼ਿਲ੍ਹਾ ਚੋਣ ਦੂਤ ਜਗਵਿੰਦਰ ਸਿੰਘ ਸਾਈਕਲ ਚਲਾ ਕੇ ਸਮੁੱਚੇ ਜ਼ਿਲ੍ਹੇ ਵਿੱਚ ਪ੍ਰਚਾਰ ਕਰ ਰਿਹਾ ਹੈ। ਅੱਜ ਪਟਿਆਲਾ ਤੋਂ ਜ਼ਿਲ੍ਹਾ ਵਧੀਕ ਚੋਣ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਜਗਵਿੰਦਰ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰ ਸਿੰਘ, ਪਟਿਆਲਾ ਦਿਹਾਤੀ ਦੇ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਵੀ ਜਗਵਿੰਦਰ ਦਾ ਹੌਸਲਾ ਵਧਾਉਣ ਪਹੁੰਚੇ। -ਖੇਤਰੀ ਪ੍ਰਤੀਨਿਧ