ਪੱਤਰ ਪ੍ਰੇਰਕ
ਪੰਚਕੂਲਾ, 15 ਫਰਵਰੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰੀ ਨੇ ਅੱਜ ਸ਼ਾਮ ਤਾਊ ਦੇਵੀ ਲਾਲ ਸੈਕਟਰ-3 ਪੰਚਕੂਲਾ ਵਿੱਚ 82ਵੀਂ ਰਾਸ਼ਟਰੀ ਟੇਬਲ ਟੈਨਿਸ ਚੈਂਪੀਅਨਸ਼ਿਪ (ਮਹਿਲਾ) ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਹਰਿਆਣਾ ਖਿਡਾਰੀਆਂ ਲਈ ਬਾਕੀ ਸੂਬਿਆਂ ਤੋਂ ਵੱਧ ਚੰਗਾ ਕੰਮ ਕਰ ਰਿਹਾ ਹੈ। ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖਿਡਾਰੀਆਂ ਨੂੰ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਰਾਸ਼ਟਰੀ ਪੱਧਰ ਤੇ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਬੱਚਿਆਂ ਨੂੰ ਸਕੂਲੀ ਪੱਧਰ ਤੇ ਹੀ ਖੇਡਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਹਰਿਆਣਾ ਨੂੰ ਇਸ ਗੱਲ ਦਾ ਮਾਣ ਹੈ ਕਿ ਉਸ ਦੇ ਖਿਡਾਰੀ ਕੌਮਾਤਰੀ ਪੱਧਰ ’ਤੇ ਛਾਏ ਹੋਏ ਹਨ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਮੁੱਖ ਮੰਤਰੀ ਦੇ ਆਉਣ ’ਤੇ ਸਵਾਗਤ ਕੀਤਾ ਅਤੇ ਹਰਿਆਣਾ ਵਿੱਚ ਖੇਡਾਂ ਤੇ ਖਿਡਾਰੀਆਂ ਹੋਰ ਵਧੇਰੇ ਉਤਸ਼ਾਹਿਤ ਕਰਨ ਦੀ ਗੱਲ ਕੀਤੀ। ਇਸ ਮੌਕੇ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਕੁਲਭੂਸ਼ਣ ਗੋਇਲ, ਡੀਸੀ ਮੁਕੇਸ਼ ਕੁਮਾਰ ਅਹੂਜਾ ਸ਼ਾਮਲ ਸਨ।