ਚੰਡੀਗੜ੍ਹ: ਇੱਥੋਂ ਦੇ ਮਨੀਮਾਜਰਾ ਵਿੱਚ ਰਹਿਣ ਵਾਲੇ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਧੋਖੇ ਨਾਲ 1.59 ਲੱਖ ਰੁਪਏ ਕਢਵਾ ਲਏ ਗਏ ਹਨ। ਇਸ ਬਾਰੇ ਪੀੜਤ ਹਰਭਜਨ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਧੋਖੇ ਨਾਲ ਉਸ ਦੇ ਬੈਂਕ ਖਾਤੇ ਵਿੱਚੋਂ 1.59 ਲੱਖ ਰੁਪਏ ਕਢਵਾ ਲਏ ਹਨ। ਥਾਣਾ ਮਨੀਮਾਜਰਾ ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ