ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਸਤੰਬਰ
ਸੰਨ ਫਾਊਂਡੇਸ਼ਨ ਦੇ ਚੇਅਰਮੈਨ ਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਚੇਅਰਮੈਨ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਵੱਲੋਂ 76 ਅਫ਼ਗਾਨਿਸਤਾਨੀਆਂ ਦੀ ਵਿਤੀ ਮਦਦ ਕੀਤੀ ਗਈ ਹੈ, ਜੋ ਬੀਤੇ ਦਿਨੀਂ ਅਫਗਾਨਿਸਤਾਨ ਤੋਂ ਭਾਰਤ ਆਏ ਸਨ। ਇਸ ਦੌਰਾਨ ਸ੍ਰੀ ਸਾਹਨੀ ਨੇ ਉਨ੍ਹਾਂ ਨੂੰ ਸਪਾਂਸਰਸ਼ਿਪ ਵਚਨਬੱਧਤਾ ਪੱਤਰ ਵੰਡੇ, ਜਿਨ੍ਹਾਂ ਨੇ ਕੱਲ੍ਹ ਦਿੱਲੀ ਵਿੱਚ ਆਪਣਾ ਇਕਾਂਤਵਾਸ ਦਾ ਸਮਾਂ ਪੂਰਾ ਕੀਤਾ ਹੈ। ਜਾਣਕਾਰੀ ਮੁਤਾਬਿਕ ਸ੍ਰੀ ਸਾਹਨੀ ਅਫਗਾਨ ਤੋਂ ਆਏ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਜਾਂ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਸਵੈ-ਰੁਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਨਗੇ।