ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਡਬਲਿਊ.ਡਬਲਿਊ.ਆਈ.ਸੀ.ਐਸ. ਦੇ ਡਾਇਰੈਕਟਰ ਅਤੇ ਕਾਰੋਬਾਰੀ ਦਵਿੰਦਰ ਸਿੰਘ ਸੰਧੂ ਨੂੰ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਦਕਿ ਇਸ ਮਾਮਲੇ ਨਾਮਜ਼ਦ ਸੀਨੀਅਰ ਟਾਊਨ ਪਲਾਨਰ (ਸੇਵਾਮੁਕਤ) ਸਾਗਰ ਭਾਟੀਆ ਨੂੰ ਵਿਜੀਲੈਂਸ ਨੇ ਲੰਘੀ ਦੇਰ ਰਾਤ ਹੀ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਸੀ। ਉਸ ਨੂੰ ਭਲਕੇ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਖ਼ਿਲਾਫ਼ 17 ਸਤੰਬਰ 2020 ਨੂੰ ਐਫ਼ਆਈਆਰ-11 ਧਾਰਾ 409, 420, 465, 467, 468, 471, 120-ਬੀ ਆਈਪੀਸੀ ਅਤੇ 7 (ਏ) (ਬੀ) (ਸੀ) ਅਤੇ 7-ਏ, 13 (1) ਰ/ਵ 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕੀਤਾ ਗਿਆ ਸੀ।