ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 3 ਦਸੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਖੂਨਦਾਨ ਕੈਂਪ ਲਗਾਇਆ ਗਿਆ ਅਤੇ 1274 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮਗਰੋਂ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਦਲੇਰ ਕੌਰ ਨਕੋਦਰ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜਥੇ ਨੇ ਢਾਡੀ ਵਾਰਾਂ ਸੁਣਾਈਆਂ। ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ, ਭਾਈ ਮਹਿਲ ਸਿੰਘ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਗੁਰਪ੍ਰੀਤ ਸਿੰਘ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ। ਕੈਂਪ ਵਿੱਚ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ।