ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 3 ਦਸੰਬਰ
ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਗੜ੍ਹਸ਼ੰਕਰ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਫੁਟਬਾਲ ਟੂਰਨਾਮੈਂਟ ਸਮਾਪਤ ਹੋਇਆ। ਇਸ ਟੂਰਨਾਮੈਂਟ ਵਿੱਚ ਇਲਾਕੇ ਭਰ ਵਿੱਚੋਂ ਪਿੰਡ ਪੱਧਰੀ ਟੀਮਾਂ ਨੇ ਭਾਗ ਲਿਆ। ਫਾਈਨਲ ਮੈਚ ਗੜ੍ਹਸ਼ੰਕਰ ਅਤੇ ਧਮਾਈ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ਵਿੱਚ ਧਮਾਈ ਦੀ ਟੀਮ ਨੇ 1-0 ਨਾਲ ਫਾਈਨਲ ਮੈਚ ਜਿੱਤ ਲਿਆ। ਕਲੱਬ ਵਲੋਂ ਪੰਜਾਬ ਸਟਾਈਲ ਕਬੱਡੀ ਪੰਜਾਬ ਅਤੇ ਹਰਿਆਣਾ ਲੜਕੀਆਂ ਕਬੱਡੀ ਦਾ ਸ਼ੋਅ ਮੈਚ ਵੀ ਕਰਵਾਇਆ ਗਿਆ ਜਿਸ ਵਿੱਚ ਹਰਿਆਣਾ ਦੀ ਟੀਮ ਜੇਤੂ ਰਹੀ । ਇਸੇ ਤਰ੍ਹਾਂ ਸਪੋਰਟਸ ਕਲੱਬ ਅਤੇ ਦੀ ਐਕਸ ਸਰਵਿਸ ਵੈੱਲਫੇਅਰ ਟਰੱਸਟ ਦੇ ਸਹਿਯੋਗ ਨਾਲ ਨੌਜਵਾਨ ਲੜਕੇ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ ਗਏ। ਫਾਈਨਲ ਮੈਚ ਦਾ ਉਦਘਾਟਨ ਮੋਹਣ ਸਿੰਘ ਥਿਆੜਾ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਵਲੋਂ ਕੀਤਾ ਗਿਆ ਅਤੇ ਐਸ ਡੀ ਐਮ ਅਰਵਿੰਦ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਨਾਮਾਂ ਦੀ ਵੰਡ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕੀਤੀ।