ਪੱਤਰ ਪ੍ਰੇਰਕ
ਮਾਨਸਾ, 12 ਅਪਰੈਲ
ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪਰੈਲ ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਅੰਡੇ ਦੀਆਂ ਦੁਕਾਨਾਂ-ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਉਕਤ ਦਿਨ ਨੂੰ ਮਹਾਂਵੀਰ ਜੈਅੰਤੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਇਸ ਦਿਨ ਬੁੱਚੜਖਾਨੇ, ਮੀਟ ਅਤੇ ਅੰਡੇ ਦੀਆਂ ਦੁਕਾਨਾਂ-ਰੇਹੜੀਆਂ ਬੰਦ ਰਹਿਣਗੀਆਂ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।