ਮੁੰਬਈ, 15 ਫਰਵਰੀ
ਅਦਾਕਾਰਾ ਕੰਗਨਾ ਰਣੌਤ ਨੇ ਬੰਬਈ ਹਾਈ ਕੋਰਟ ’ਚ ਕਿਹਾ ਹੈ ਕਿ ਉਸ ਦੇ ਕਿਸੇ ਵੀ ਟਵੀਟ ਨੇ ਕਦੇ ਵੀ ਕੋਈ ਹਿੰਸਾ ਨਹੀ ਭੜਕਾਈ ਜਾਂ ਉਸ ਨਾਲ ਕੋਈ ਅਪਰਾਧਿਕ ਗਤੀਵਿਧੀ ਨਹੀਂ ਫੈਲੀ ਹੈ। ਕੰਗਨਾ ਨੇ ਮੁੰਬਈ ਪੁਲੀਸ ਵੱਲੋਂ ਉਸ ਖ਼ਿਲਾਫ਼ ਦਰਜ ਦੇਸ਼ਧ੍ਰੋਹ ਦਾ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਵੱਲੋਂ ਜਿਰ੍ਹਾ 26 ਫਰਵਰੀ ਨੂੰ ਵੀ ਜਾਰੀ ਰਹੇਗੀ। ਉਸ ਸਮੇਂ ਤੱਕ ਕੰਗਨਾ ਅਤੇ ਉਸ ਦੀ ਭੈਣ ਰੰਗੋਲੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕੇਗਾ। ਕੰਗਨਾ ਦੇ ਵਕੀਲ ਰਿਜ਼ਵਾਨ ਸਿੱਦੀਕੀ ਨੇ ਬੈਂਚ ਨੂੰ ਦੱਸਿਆ ਕਿ ਉਸ ਦੀ ਮੁਵੱਕਿਲ ਨੇ ਆਪਣੇ ਟਵੀਟਾਂ ਰਾਹੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। -ਪੀਟੀਆਈ