ਪੱਤਰ ਪ੍ਰੇਰਕ
ਰਤੀਆ, 25 ਫਰਵਰੀ
ਐੱਸਐੱਸਪੀ ਸੁਰਿੰਦਰ ਭੋਰੀਆ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਦੀ ਟੀਮ ਨੇ ਪਿੰਡ ਬਲਿਆਲਾ ਦੇ ਇੱਕ ਘਰ ਵਿੱਚ ਛਾਪਾ ਮਾਰ ਕੇ ਭੱਠੀ ਚਲਾਕੇ ਨਾਜਾਇਜ ਸ਼ਰਾਬ ਕੱਢਣ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਗੋਨੀ ਦੇ ਰੂਪ ਵਿੱਚ ਹੋਈ ਹੈ। ਸਦਰ ਥਾਣਾ ਮੁਖੀ ਰਮੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਆਪਣੀ ਟੀਮ ਨਾਲ ਪਿੰਡ ਰਤਨਗੜ੍ਹ ਦੇ ਬੱਸ ਅੱਡੇ ਕੋਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਬਲਿਆਲਾ ਦਾ ਗੁਰਨਾਮ ਸਿੰਘ ਆਪਣੇ ਘਰ ਵਿੱਚ ਭੱਠੀ ਚਲਾ ਕੇ ਸ਼ਰਾਬ ਕੱਢ ਰਿਹਾ ਹੈ। ਇਸ ਮਗਰੋਂ ਪੁਲੀਸ ਨੇ ਯੋਜਨਾ ਬਣਾ ਕੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਚਾਲੂ ਭੱਠੀ ਅਤੇ ਨਾਜਾਇਜ ਸ਼ਰਾਬ ਸਮੇਤ ਕਾਬੂ ਕਰ ਲਿਆ। ਪੁਲੀਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।