ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 25 ਨਵੰਬਰ
ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੁਹਾਲੀ ਅਧੀਨ ਨਰਸਿੰਗ ਅਤੇ ਫਾਰਮੇਸੀ ਕਾਲਜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫ਼ੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ, ਜਿੱਥੇ ਹੋਰਨਾਂ ਸਮੇਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਰਾਜ ਬਹਾਦਰ, ਸਿਹਤ ਤੇ ਮੈਡੀਕਲ ਸਿੱਖਿਆ ਦੇ ਸਲਾਹਕਾਰ ਡਾ. ਕੇਕੇ ਤਲਵਾੜ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਆਦਿ ਮੌਜੂਦ ਸਨ।