ਲੁਧਿਆਣਾ: ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਹੋਇਆ। ਇਸ ਮੌਕੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਕਾਨਪੁਰ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਰਾਜਿੰਦਰਪਾਲ ਸਿੰਘ ਖਾਲਸਾ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਸਰਬਣ ਕਰਵਾਏ। ਭਾਈ ਗੁਰਦਾਸ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਭਾਈ ਬਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤ ਨਾਲ ਮਿਲ ਕੇ ਕੀਤੇ। ਗੁਰਦੁਆਰੇ ਦੇ ਕਥਾਵਾਚਕ ਗਿਆਨੀ ਕੁਲਵਿੰਦਰ ਸਿੰਘ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ’ਚੋਂ ਵਿਆਖਿਆ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। -ਨਿੱਜੀ ਪੱਤਰ ਪ੍ਰੇਰਕ