ਨਵੀਂ ਦਿੱਲੀ, 5 ਅਕਤੂਬਰ
ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦੇ ਗਵਾਹ ਤੇ ਵਿਵਾਦਤ ਅਸਲਾ ਡੀਲਰ ਅਭਿਸ਼ੇਕ ਵਰਮਾ ਦੀ ਅਰਜ਼ੀ ’ਤੇ ਦਿੱਲੀ ਹਾਈ ਕੋਰਟ ਨੇ ਦੋ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਜਵਾਬਤਲਬੀ ਕੀਤੀ ਹੈ। ਵਰਮਾ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਸੁਰੱਖਿਆ ਦੇਣੀ ਜਾਰੀ ਰੱਖਣ ਦੇ ਦਿੱਤੇ ਹੁਕਮਾਂ ਦੀ ਪਾਲਣਾ ਨਾ ਕਰ ਕੇ ਅਧਿਕਾਰੀਆਂ ਨੇ ਅਦਾਲਤੀ ਮਾਣਹਾਨੀ ਕੀਤੀ ਹੈ। ਜਸਟਿਸ ਸੰਜੀਵ ਸਚਦੇਵਾ ਨੇ ਪੁੱਛਿਆ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਵਰਮਾ ਦੀ ਸੁਰੱਖਿਆ ਕਿਉਂ ਘਟਾਈ ਗਈ। -ਪੀਟੀਆਈ