ਜੋਗਿੰਦਰ ਸਿੰਘ ਮਾਨ
ਮਾਨਸਾ, 16 ਜੁਲਾਈ
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲੜੇ ਗਏ ਸੰਘਰਸ਼ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਤੌਰ ’ਤੇ ਮੱਦਦ ਕਰਨ ਵਾਲੀ ਆਤਮ ਪਰਗਾਸ ਸੋਸ਼ਲ ਵੈੱਲਫੇਅਰ ਕੌਂਸਲ ਵੱਲੋਂ ਅੱਜ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਮਾਨਸਾ ਵਿੱਚ ਸਬੰਧਤ ਪਰਿਵਾਰਾਂ ਨੂੰ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਜੁੜੇ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕੌਂਸਲ ਦੇ ਆਗੂ ਪ੍ਰਾਜੈਕਟ ਚੇਅਰਮੈਨ ਸਿਮਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਜਥੇਬੰਦੀ ਵੱਲੋਂ ਪਿਛਲੇ ਦੋ ਸਾਲਾਂ ਤੋਂ ਸ਼ਹੀਦ ਪਰਿਵਾਰਾਂ ਦੇ ਲੋੜਵੰਦ ਮੈਬਰਾਂ ਨੂੰ ਆਰਥਿਕ ਤੌਰ ’ਤੇ ਮਦਦ ਦਿੱਤੀ ਜਾ ਰਹੀ ਹੈ, ਜੋ ਅੱਗੇ ਤੋਂ ਵੀ ਜਾਰੀ ਰਹੇਗੀ।
ਸੰਸਥਾ ਦੇ ਆਗੂ ਦਲਵਾਰਾ ਸਿੰਘ ਨੇ ਕੇਂਦਰ ਅਤੇ ਸੂਬਾ ਸਰਕਾਰ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ, 5-5 ਲੱਖ ਰੁਪਏ ਦੀ ਮਾਲੀ ਮਦਦ ਦੇਣ ਸਣੇ ਹੋਰ ਸਹਾਇਤਾ ਦੇਣ ਦੇ ਬਣਾਏ ਗਏ ਕਾਨੂੰਨ ਤੁਰੰਤ ਲਾਗੂ ਕਰਨ ਦੀ ਮੰਗ ਕਰਦਿਆਂ, ਇਹ ਸਹੂਲਤਾਂ ਲੈਣ ਲਈ ਪਰਿਵਾਰਾਂ ਨੂੰ ਅਹਿਮ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਰਘਵੀਰ ਸਿੰਘ, ਹਰਵਿੰਦਰ ਸਿੰਘ ਧਾਲੀਵਾਲ, ਬਲਜੀਤ ਸਿੰਘ ਔਲਖ, ਡਾ. ਬਲਵੰਤ ਸਿੰਘ ਚਹਿਲ, ਸੁੰਦਰ ਸਿੰਘ, ਜਗਦੀਪ ਸਿੰਘ ਬਠਿੰਡਾ, ਅਵਤਾਰ ਸਿੰਘ ਧਾਲੀਵਾਲ ਵੀ ਮੌਜੂਦ ਸਨ।