ਚੰਡੀਗੜ੍ਹ, 12 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਸ ਦੀ ਸਰਕਾਰ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਇੱਕ ‘ਖ਼ੁਸ਼ਖਬਰੀ’ ਦੇਵੇਗੀ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸਰਕਾਰ ਘਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕਰ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਹੈ। ‘ਆਪ’ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਪਹਿਲਾਂ ਅੱਜ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਨੂੰ ਉਨ੍ਹਾਂ ਖ਼ਬਰਾਂ ’ਤੇ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਿਸ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸੂਬੇ ਦੇ ਸੀਨੀਅਰ ਅਧਿਕਾਰੀਆਂ ਨੂੰ ਕੌਮੀ ਰਾਜਧਾਨੀ ਵਿੱਚ ਮੀਟਿੰਗ ਲਈ ਬੁਲਾਇਆ ਹੈ। -ਪੀਟੀਆਈ