ਕੋਲੰਬੋ, 14 ਜੁਲਾਈ
ਮਾਲਦੀਵਜ਼ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਸਾਊਦੀ ਏਅਰ ਲਾਈਨਜ਼ ਰਾਹੀਂ ਸਿੰਗਾਪੁਰ ਜਾ ਰਹੇ ਹਨ ਤੇ ਉਥੋਂ ਉਹ ਸਾਊਦੀ ਅਰਬ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਗੋਟਾਬਾਯਾ ਮਾਲਦੀਵਜ਼ ਵਿੱਚ ਸਨ ਅਤੇ ਉਨ੍ਹਾਂ ਨੇ ਮਾਲੇ ਤੋਂ ਸਿੰਗਾਪੁਰ ਲਈ ਉਡਾਣ ਭਰਨੀ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਹ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਵਿੱਚ ਸਵਾਰ ਨਹੀਂ ਹੋ ਸਕੇ। ਉਨ੍ਹਾਂ ਨੇ ਬੁੱਧਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕੀਤਾ ਤੇ ਪਰ ਦੇਸ਼ ਛੱਡਣ ਤੋਂ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਕਾਰਜਕਾਰੀ ਰਾਸ਼ਟਰਪਤੀ ਨਿਯੁਕਤ ਕੀਤਾ। ਇਸ ਕਾਰਨ ਦੇਸ਼ ’ਚ ਸਰਕਾਰ ਵਿਰੋਧੀ ਪ੍ਰਦਰਸਨ ਤੇਜ਼ ਹੋ ਗਏ ਹਨ।