ਪੱਤਰ ਪ੍ਰੇਰਕ
ਦੇਵੀਗੜ੍ਹ 8 ਜੂਨ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ ਚਾਰ ਸਾਲ ਦੇ ਰਾਜ ਵਿੱਚ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੀ ਹੈ ਤੇ ਪੰਜਾਬ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਅੱਜ ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿੱਚ ਸਰਕਲ ਪ੍ਰਧਾਨ ਭਰਪੂਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦਾ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਹਾਲੇ ਪੂਰਾ ਨਹੀਂ ਕੀਤਾ।