ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਮਾਰਚ
ਇਥੇ ਰਿਲਾਇੰਸ ਪੰਪ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ 168ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਮੌਕੇ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਜਗਦੀਪ ਸਿੰਘ ਲਹਿਲ ਖੁਰਦ, ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ, ਰਾਮ ਸਿੰਘ ਨੰਗਲਾ, ਕਰਮਜੀਤ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਜੋਕਾਂ ਤੋਂ ਬਚਣ ਦੀ ਲੋੜ ਹੈ। ਜਥੇਬੰਦੀ ਨੇ ਨੌਜਵਾਨਾਂ ਨੂੰ 21 ਮਾਰਚ ਨੂੰ ਸੁਨਾਮ ’ਚ ਹੋਣ ਵਾਲੀ ਨੌਜਵਾਨ ਕਾਨਫਰੰਸ ’ਚ ਪਹੁੰਚਣ ਦਾ ਸੱਦਾ ਦਿੱਤਾ।