ਚੰਡੀਗੜ੍ਹ(ਕੁਲਦੀਪ ਸਿੰਘ): ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਪਵਿੱਤਰ ਦਿਹਾੜੇ ’ਤੇ ਪੀ.ਜੀ.ਆਈ. ਸੈਕਟਰ 12 ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਸੰਗਤ ਦੁਆਰਾ ਕੀਰਤਨ ਦਰਬਾਰ ਸਜਾਏ ਗਏ ਅਤੇ ਲੰਗਰ ਵੀ ਵਰਤਾਇਆ ਗਿਆ। ਪ੍ਰੋਗਰਾਮ ਵਿਚ ਚੰਡੀਗੜ੍ਹ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਵੀ ਹਾਜ਼ਰੀ ਲਗਵਾਈ।
ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਵਰੂਪਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਆਦਰ ਸਹਿਤ ਭਾਰਤ ਲਿਆ ਕੇ ਮਰਿਯਾਦਾ ਦੇ ਨਾਲ ਗੁਰਦੁਆਰਾ ਸ੍ਰੀ ਕਾਬਲੀ ਸਾਹਿਬ ਤਿਲਕ ਨਗਰ ਨਵੀਂ ਦਿੱਲੀ ਵਿੱਚ ਸਥਾਪਿਤ ਕਰਵਾਏ ਜਾਣ ਲਈ ਚੰਡੀਗੜ੍ਹ ਦੇ ਸਮੂਹ ਸਿੱਖ ਭਾਈਚਾਰੇ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਦੀ ਅਗਵਾਈ ਵਿੱਚ ਪ੍ਰਦੇਸ਼ ਦੇ ਪ੍ਰਧਾਨ ਅਰੁਣ ਸੂਦ ਰਾਹੀਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਸੂਬੇ ਦੇ ਬੁਲਾਰੇ ਕੈਲਾਸ਼ ਚੰਦ ਜੈਨ ਨੇ ਦੱਸਿਆ ਕਿ ਪ੍ਰਧਾਨ ਅਰੁਣ ਸੂਦ ਨੂੰ ਪ੍ਰਤੀਕ ਰੂਪ ਵਿੱਚ ਸ੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਵੀ ਭੇਟ ਕੀਤਾ ਗਿਆ।