ਰਮੇਸ਼ ਭਾਰਦਵਾਜ
ਲਹਿਰਾਗਾਗਾ,8 ਜੂਨ
ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਧਰਨਾ 250ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਰਾਮ ਸਿੰਘ ਨੰਗਲਾ, ਬੂਟਾ ਸਿੰਘ ਭੁਟਾਲ ਕਲਾ,ਬਿੰਦਰ ਸਿੰਘ ਖੋਖਰ, ਕਰਨੈਲ ਗਨੋਟਾ, ਹਰਜਿੰਦਰ ਸਿੰਘ ਨੰਗਲਾ, ਗੁਰਮੀਤ ਸਿੰਘ ਪਿਸ਼ੌਰ, ਬਲਜੀਤ ਕੌਰ ਲਹਿਲ ਕਲਾਂ, ਮਨਪ੍ਰੀਤ ਕੌਰ ਭੁਟਾਲ ਕਲਾਂ ਨੇ ਸੰਬੋਧਨ ਕੀਤਾ।
ਧੂਰੀ (ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 250ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ,ਗੁਰੀ ਮਾਨ ਧੂਰੀ, ਹਮੀਰ ਸਿੰਘ ਬੇਨੜਾ, ਦਰਬਾਰਾ ਕਾਝਲੀ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਗੁਲਜ਼ਾਰ ਸਿੰਘ ਢਢੋਗਲ, ਗੁਰਵਿੰਦਰ ਸਿੰਘ ਬਿੱਲਾ, ਭੁਪਿੰਦਰ ਸਿੰਘ ਹਾਜ਼ਰ ਸਨ।