ਰਾਜਿੰਦਰ ਜੈਦਕਾ
ਅਮਰਗੜ੍ਹ, 19 ਅਗਸਤ
ਟੌਲ ਪਲਾਜ਼ਾ ਮਾਹੋਰਾਣਾ ਵਿਖੇ ਕਿਸਾਨਾਂ ਵੱਲੋਂ ਲਗਾਏ ਧਰਨੇ ਦੇ 314ਵੇਂ ਦਿਨ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਰਿੰਦਰਜੀਤ ਸਿੰਘ ਸਲਾਰ, ਮਨਜੀਤ ਸਿੰਘ ਭੁੱਲਰਾਂ, ਬਲਬੀਰ ਸਿੰਘ, ਗੁਰਦੇਵ ਸਿੰਘ ਸੰਗਾਲਾ, ਹਰਬੰਸ ਸਿੰਘ ਸਲਾਰ, ਜੰਗ ਸਿੰਘ ਬਨਭੌਰਾ, ਭਗਵੰਤ ਸਿੰਘ ਤੇ ਰਾਜਦੀਪ ਸਿੰਘ ਨੇ ਕਿਹਾ ਕਿ ਦਿੱਲੀ ਮੋਰਚਾ ਸਫਲਤਾ ਵੱਲ ਵਧ ਰਿਹਾ ਹੈ। ਜਿਨੀ ਦੇਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਨੀ ਦੇਰ ਕਿਸਾਨ ਬਾਰਡਰਾਂ ਤੇ ਡਟੇ ਰਹਿਣਗੇ। ਆਗੂਆਂ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੰਦਿਆਂ ਟੌਲ ਪਲਾਜ਼ਾ ਮਾਹੋਰਾਣਾ ’ਤੇ ਵੀ ਹਾਜ਼ਰੀ ਭਰਨ ਦੀ ਅਪੀਲ ਕੀਤੀ। ਆਗੂਆਂ ਨੇ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਕਾਨਫਰੰਸਾਂ ’ਚ ਨਾ ਜਾਣ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਦਾ ਕੰਮ ਸਮਾਗਮ ਦੌਰਾਨ ਸਿਰਫ਼ ਸਿਆਸੀ ਰੋਟੀਆਂ ਸੇਕਣਾ ਹੁੰਦਾ ਹੈ।