ਨਵੀਂ ਦਿੱਲੀ, 31 ਅਗਸਤ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਦੇ 7,231 ਨਵੇਂ ਮਾਮਲਿਆਂ ਦੇ ਆਉਣ ਨਾਲ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵੱਧ ਕੇ 4,44,28,393 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਲਾਗ ਨਾਲ 45 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,27,874 ਹੋ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਕਰੋਨਾ ਕਾਰਨ ਪੰਜਾਬ ’ਚ ਤਿੰਨ ਮੌਤਾਂ ਹੋਈਆਂ ਹਨ।