ਪਾਇਲ: ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਵਿੱਚ ਹੋਏ ਪੰਜਾਬ ਪੈਰਾ ਮੈਡੀਕਲ ਦਾਖ਼ਲਾ ਟੈਸਟ ਵਿੱਚੋਂ ਚੰਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ ਪੰਜਾਬ ਭਰ ਵਿੱਚੋਂ 6ਵਾਂ ਅਤੇ ਲੜਕਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਉਸ ਦੇ ਦਾਦਾ ਪਰਕਾਸ਼ ਸਿੰਘ ਨੇ ਆਪਣੇ ਪੋਤਰੇ ਚੰਨਪ੍ਰੀਤ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਦਾ ਸਿਹਰਾ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਪ੍ਰਿੰਸੀਪਲ ਕੁਲਦੀਪ ਕੌਰ ਧਾਲੀਵਾਲ, ਸ੍ਰੀਮਤੀ ਗੁਰਵਿੰਦਰ ਕੌਰ ਅਤੇ ਸਮੂਹ ਸਟਾਫ ਨੂੰ ਜਾਂਦਾ ਹੈ। ਚੰਨਪ੍ਰੀਤ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਚੰਨਪ੍ਰੀਤ ਦੇ ਦਾਦਾ ਜੀ ਨੇ ਉਸ ਨੂੰ ਦਿਨ ਰਾਤ ਮਿਹਨਤ ਕਰਵਾਈ। ਇਸ ਮੌਕੇ ਦਾਦੀ ਅੰਗਰੇਜ਼ ਕੌਰ ਅਤੇ ਮਾਤਾ ਕੁਲਵਿੰਦਰ ਕੌਰ ਨੇ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ