ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਮਈ
ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਅਧੀਨ ਪੰਜਾਬ ਅਤੇ ਹਰਿਆਣਾ ਅੰਦਰ ਟੌਲ ਪਲਾਜ਼ਿਆਂ ਨੂੰ ਸਸਪੈਂਡ ਕਰਨ ਦੇ ਫੈਸਲੇ ਖ਼ਿਲਾਫ਼ ਅੱਜ ਇਥੋਂ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਟੌਲ ਪਲਾਜ਼ਾ ਕਾਲਾਝਾੜ ਦੇ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਟੌਲ ਪਲਾਜ਼ਾ ਸਸਪੈਂਡ ਕਰਨ ਦੇ ਹੁਕਮਾਂ ਨਾਲ ਦੋ ਸੂਬਿਆਂ ਦੇ 18000 ਕਰਮਚਾਰੀ ਬੇਰੁਜ਼ਗਾਰ ਹੋ ਜਾਣਗੇ। ਕਰਮਚਾਰੀਆਂ ਦੇ ਘਰਾਂ ਦਾ ਗੁਜ਼ਾਰਾ ਇਸੇ ’ਤੇ ਨਿਰਭਰ ਹੈ। ਪੰਜਾਬ ਦੀਆਂ ਜ਼ਿਆਦਾਤਰ ਟੌਲ ਪਲਾਜ਼ਾ ਕੰਪਨੀਆਂ ਨੇ ਕਰਮਚਾਰੀਆਂ ਨੂੰ ਦਸੰਬਰ ਮਹੀਨੇ ਤੋਂ ਉਜਰਤਾਂ ਨਹੀਂ ਦਿਤੀਆਂ। ਟੌਲ ਪਲਾਜ਼ਾ ਸਸਪੈਂਡ ਕਰਨ ਨਾਲ ਵਰਕਰਾਂ ਨੂੰ ਤਨਖਾਹਾਂ ਲੈਣ ਵਿੱਚ ਹੋਰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਟੌਲ ਕੰਪਨੀਆਂ ਕਰਮਚਾਰੀਆਂ ਦੀਆਂ ਤਨਖਾਹਾਂ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਅਤੇ ਨਵੀਂ ਵਾਲੀ ਕੰਪਨੀ ਕਰਮਚਾਰੀਆਂ ਨੂੰ ਡਿਊਟੀ ’ਤੇ ਰੈਗੂਲਰ ਨਹੀਂ ਕਰਦੀ ਉਦੋਂ ਤੱਕ ਟੌਲ ਪਲਾਜ਼ੇ ਉਸ ਦੇ ਸਪੁਰਦ ਨਹੀਂ ਕੀਤੇ ਜਾਣਗੇ। ਇਸ ਮੌਕੇ ਦਵਿੰਦਰਪਾਲ ਸਿੰਘ, ਨਰੈਣ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ ਧਰੇੜੀ ਜੱਟਾਂ ਟੌਲ ਪਲਾਜ਼ਾ, ਬਿਕਰਮਜੀਤ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ, ਲੱਖਾ ਸਿੰਘ, ਸਾਧਾ ਰਾਮ, ਸਤਾਰ ਖਾਨ, ਗੁਰਦੀਪ ਸਿੰਘ, ਗੁਰਜੀਤ ਸਿੰਘ, ਨਾਜਰ ਖਾਨ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿੰਦੀ,ਮਨਪ੍ਰੀਤ ਸਿੰਘ, ਤਲਵਿੰਦਰ ਸਿੰਘ, ਜਗਤਾਰ ਸਿੰਘ, ਗੁਰਧਿਆਨ ਸਿੰਘ, ਪਰਵਿੰਦਰ ਸਿੰਘ, ਜ਼ਾਕਿਰ ਹੁਸੈਨ, ਗੁਰਦੀਪ ਸਿੰਘ, ਗੁਰਸੇਵਕ ਸਿੰਘ, ਗੁਰਦੀਪ ਸਿੰਘ, ਲਖਵਿੰਦਰ ਸਿੰਘ, ਤੇਜ ਪਾਲ ਸਰਮਾ, ਰਾਜਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਰਾਜਿੰਦਰ ਸਿੰਘ, ਸੰਦੀਪ ਸਿੰਘ ਹਾਜ਼ਰ ਸਨ।