ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਜਲਦੀ ‘ਕਾਰਗੋ ਵਿਵਸਥਾ’ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਪਹਿਲਾਂ ਉਨ੍ਹਾਂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ‘ਕਾਰਗੋ ਵਿਵਸਥਾ’ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇੱਕ ਵਫ਼ਦ ਵੱਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕਰਕੇ ਕਾਰਗੋ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਜਾਵੇਗੀ।