ਪੱਤਰ ਪ੍ਰੇਰਕ
ਹੁਸ਼ਿਆਰਪੁਰ, 2 ਦਸੰਬਰ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਭਾਵੇਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਪਾਰਟੀ ਨਾਲ ਮਿਲ ਕੇ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੇ ਹਨ, ਪਰ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਉਮੀਦਵਾਰ ਵੀ ਖੜ੍ਹੇ ਕਰੇਗੀ। ਅੱਜ ਇੱਥੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਆਏ ਸ਼ਰਮਾ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਲੋਕਾਂ ਨੂੰ ਪੂਰੇ ਨਾ ਹੋਣ ਵਾਲੇ ਸੁਫ਼ਨੇ ਵਿਖਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਕਾਂਗਰਸ ਵੱਲੋਂ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸਮੇਂ ਕੀਤੇ ਵਾਅਦਿਆਂ ਸਬੰਧੀ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਵਾਅਦੇ ਪਾਰਟੀਆਂ ਕਰਦੀਆਂ ਹਨ, ਵਿਅਕਤੀ ਨਹੀਂ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ’ਚ ਸ਼ਾਮਲ ਹੋਣ ਦਾ ਸਵਾਗਤ ਕੀਤਾ।